• Home
  • Panchayat Law
  • ਸਰਕਾਰੀ ਜ਼ਮੀਨ ‘ ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਅਧਿਕਾਰ » ਯੋਗ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਐਸ.ਡੀ.ਐਮ. ਕੋਲ ਕਰ ਸਕਦੇ ਹਨ ਅਪਲਾਈ
Panchayat Law

ਸਰਕਾਰੀ ਜ਼ਮੀਨ ‘ ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਅਧਿਕਾਰ » ਯੋਗ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਐਸ.ਡੀ.ਐਮ. ਕੋਲ ਕਰ ਸਕਦੇ ਹਨ ਅਪਲਾਈ

 1 ਜਨਵਰੀ , 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ ‘ ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ , ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ । ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ ( ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ । ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਮਾਲ , ਪੰਜਾਬ ਰਵਨੀਤ ਕੌਰ ਨੇ ਦਿੱਤੀ । ਪੰਜਾਬ ਸਰਕਾਰ ਵਲੋਂ ਬੇਜ਼ਮੀਨੇ , ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ ‘ ਦ ਪੰਜਾਬ ( ਵੈੱਲਫੇਅਰ ਐਂਡ ਸੈਟਲਮੈਂਟਆਫ਼ ਲੈਂਡਲੈਂਸ , ਮਾਰਜੀਨਲ ਐਂਡ ਸਮਾਲ ਓਕਿਉਪੈਂਟ ਫਾਰਮਰਸ ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ , 2021 ਨੂੰ ਲਾਗੂ ਕੀਤਾ ਗਿਆ , ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ  ਅਰਜ਼ੀ ਦੇ ਸਕਦੇ ਹਨ । ਬਿਨੈ – ਪੱਤਰ ਨਾਲ ਕਬਜ਼ੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ  ਦੀਆਂ ਕਾਪੀਆਂ ਸਮੇਤ 100 ਰੁਪਏ ਦੀ  ਲੋੜੀਂਦੀ ਫੀਸ ਅਦਾ ਕਰਕੇ ਸਬੰਧਤ  ਐਸ ਡੀ ਐਮ ਨੂੰ ਜਮਾਂ ਕਰਵਾਈ ਜਾ ਸਕਦੀ ਹੈ । ਬਿਨੇਕਾਰ ਅਧਿਕਾਰਤ ਵੈਬਸਾਈਟ https : // revenue.punjab.gov.in ਤੇ ਜਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ ਤੋਂ ਐਕਟ ਅਤੇ ਨਿਯਮਾਂ ਨੂੰ  ਡਾਉਨਲੋਡ ਕਰ ਸਕਦੇ ਹਨ ।

ਅਜੀਤ ਚੰਡੀਗੜ੍ਹ , 4 ਅਗਸਤ 2021

Related posts

Sensex rises over 250 points, Nifty reclaims 11,400 mark

admin

admin

Killers of BJP leader Anil Parihar, brother identified: J&K governor Satya Pal Malik

admin

Leave a Comment